ਅੰਮ੍ਰਿਤਸਰ, 16 ਮਈ – ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਅਗਲੀ ਰਣਨੀਤੀ ਤੈਅ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿਚ ਸੁਖਬੀਰ ਸਿੰਘ ਬਾਦਲ, ਸਿਮਰਨਜੀਤ ਸਿੰਘ ਮਾਨ, ਬਾਬਾ ਹਰਨਾਮ ਸਿੰਘ ਖਾਲਸਾ ਦਮਦਮੀ ਟਕਸਾਲ, ਸੰਤ ਬਲਜੀਤ ਸਿੰਘ ਦਾਦੂਵਾਲ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ , ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀਕੇ, ਹਰਮੀਤ ਸਿੰਘ ਕਾਲਕਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਪੰਥਕ ਸ਼ਖ਼ਸੀਅਤਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਤੇ ਕਮੇਟੀ ਦੀ ਪਹਿਲੀ ਮੀਟਿੰਗ 19 ਮਈ ਨੂੰ ਹੋਵੇਗੀ। ਇਹ ਜਾਣਕਾਰੀ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ।