ਨਵੀਂ ਦਿੱਲੀ, 16 ਮਈ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਕੁੱਝ ਦਿਨ ਪਹਿਲਾਂ ਇੱਕ ਕਸ਼ਮੀਰੀ ਪੰਡਿਤ ਦੀ ਉਸ ਦੇ ਦਫਤਰ ‘ਚ ਹੱਤਿਆ ਕਰ ਦਿੱਤੀ ਗਈ। ਕਸ਼ਮੀਰੀ ਪੰਡਿਤ ਅਜੇ ਵੀ ਸੁਰੱਖਿਅਤ ਕਿਉਂ ਨਹੀਂ ਹਨ ਤੇ ਇਸ ਘਟਨਾ ਤੋਂ ਬਾਅਦ ਸਾਰੇ ਡਰੇ ਹੋਏ ਹਨ। ਕਸ਼ਮੀਰੀ ਪੰਡਿਤਾਂ ਨੇ ਗੁੱਸਾ ਜਾਹਰ ਕਰਨ ਲਈ ਵਿਰੋਧ ਪ੍ਰਦਰਸ਼ਨ ਕੀਤਾ ਪਰ ਉਨ੍ਹਾਂ ਨੂੰ ਰੋਕਿਆ ਗਿਆ, ਕੁੱਟਿਆ ਗਿਆ ਤੇ ਘਰਾਂ ਵਿਚ ਬੰਦ ਕਰ ਦਿੱਤਾ ਗਿਆ। ਇਹ ਰਾਜਨੀਤੀ ਦਾ ਸਮਾਂ ਨਹੀਂ ਹੈ।ਕਸ਼ਮੀਰੀ ਪੰਡਿਤ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨਾ ਚਾਹੁੰਦੇ ਹਨ, ਜੇਕਰ ਉਨ੍ਹਾਂ ਨੂੰ ਸੁਰੱਖਿਆ ਨਹੀਂ ਮਿਲੇਗੀ ਤਾਂ ਦੂਸਰੇ ਆਪਣੇ ਘਰਾਂ ਨੂੰ ਕਿਵੇ ਜਾਣਗੇ। ਸੋ ਮੈਂ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਆ ਕਰਨ ਦੀ ਅਪੀਲ ਕਰਦਾ ਹਾਂ।