ਚੰਡੀਗੜ੍ਹ, 17 ਮਈ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਦਿੱਤੇ ਗਏ ਆਦੇਸ਼ਾਂ ਤੋਂ ਬਾਅਦ ਪਾਵਰਕਾਮ ਨੇ ਬਿਜਲੀ ਚੋਰਾਂ ਉੱਪਰ ਸ਼ਿਕੰਜਾ ਕੱਸਿਆ ਹੈ। ਇਸ ਨੂੰ ਲੈ ਕੇ ਪਾਵਰਕਾਮ ਨੇ 3 ਦਰਜਨ ਥਾਣਿਆਂ ਅਤੇ ਪੁਲਿਸ ਚੌਂਕੀਆਂ ਦੇ ਕੁਨੈਕਸ਼ਨ ਕੱਟਣ ਦੇ ਹੁਕਮ ਦਿੱਤੇ ਹਨ। ਇਹ ਹੁਕਮ ਕੁੰਡੀਆ ਲਗਾ ਕੇ ਬਿਜਲੀ ਚੋਰੀ ਕਰਨ ਖਿਲਾਫ ਕਾਰਵਾਈ ਨੂੰ ਲੈ ਕੇ ਦਿੱਤੇ ਗਏ ਹਨ।