ਚੰਡੀਗੜ੍ਹ, 17 ਮਈ – ਡਰੱਗਜ਼ ਮਾਮਲੇ ‘ਚ ਜਮਾਨਤ ਲਈ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ ਤੇ ਮਜੀਠੀਆ ਨੂੰ ਹਾਈਕੋਰਟ ਜਾਣ ਲਈ ਕਿਹਾ ਸੀ। ਦੱਸ ਦਈਏ ਕਿ ਡਰੱਗਜ਼ ਮਾਮਲੇ ‘ਚ ਬਿਕਰਮ ਮਜੀਠੀਆ ਇਸ ਸਮੇਂ ਪਟਿਆਲਾ ਦੀ ਜੇਲ੍ਹ ਵਿਚ ਬੰਦ ਹਨ।ਮੁਹਾਲੀ ਜ਼ਿਲ੍ਹਾ ਅਦਾਲਤ ਪਹਿਲਾਂ ਹੀ ਮਜੀਠੀਆ ਦੀ ਅਰਜ਼ੀ ਖਾਰਜ ਕਰ ਚੁੱਕੀ ਹੈ।