ਫਗਵਾੜਾ, 17 ਮਈ (ਰਮਨਦੀਪ) ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਸੁਖਚੈਨਆਣਾ ਸਾਹਿਬ ਬੰਗਾ ਰੋਡ ਫਗਵਾੜਾ ਵਿਖੇ ਹੋਈ, ਜਿਸ ਵਿੱਚ ਵਿਸ਼ੇਸ਼ ਤੋਰ ‘ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪੰਜਾਬ ਪ੍ਰਧਾਨ ਮਨਜੀਤ ਸਿੰਘ ਰਾਏ, ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਅਤੇ ਅਵਤਾਰ ਸਿੰਘ ਗੁਡਗੁਰੇ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਅਵਤਾਰ ਸਿੰਘ ਗੁਡਗੁਰੇ ਨੇ ਕਿਹਾ ਕਿ ਪਾਣੀ ਦਾ ਜੋ ਪੱਧਰ ਦਿਨ ਬ ਦਿਨ ਹੇਠਾਂ ਡਿੱਗਦਾ ਜਾ ਰਿਹਾ ਹੈ ਉਸ ਨੂੰ ਦੇਖਦੇ ਹੋਏ ਸਮੂਹ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਹੀ ਕਰਨ। ਉਨਾਂ ਕਿਹਾ ਕਿ ਕਿਸਾਨਾ ਨੂੰ ਇਸ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਕਾਫੀ ਫਾਈਦਾ ਹੋਵੇਗਾ ਉਥੇ ਹੀ ਪਾਣੀ ਦੀ ਬੱਚਤ ਵੀ ਹੋਵਗੀ।ਓਧਰ ਮਨਜੀਤ ਸਿੰਘ ਰਾਏ ਅਤੇ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਇਸ ਦੇ ਨਾਲ ਹੀ ਉਨਾਂ ਫੈਸਲਾ ਕੀਤਾ ਕਿ ਜੋ ਖੰਡ ਮਿੱਲਾ ਵੱਲ ਕਿਸਾਨਾਂ ਦੀ ਜੋ ਗੰਨੇ ਦੀ ਬਕਾਇਆ ਰਾਸ਼ੀ ਹੈ ਉਹ ਅਜੇ ਤੱਕ ਜਾਰੀ ਨਹੀ ਕੀਤੀ ਗਈ। ਇਸ ਨੂੰ ਦੇਖਦੇ ਹੋਏ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਪੱਕੇ ਤੋਰ ‘ਤੇ ਲਾਏ ਜਾ ਰਹੇ ਮੋਰਚੇ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ ਅਤੇ ਸਮੂਹ ਜਥੇਬੰਦੀਆਂ ਦੀ 20 ਮਈ ਨੂੰ ਜੋ ਮੀਟਿੰਗ ਰੱਖੀ ਗਈ ਹੈ ਉਸ ਵਿੱਚ ਵਿਚਾਰ ਚਰਚਾ ਕਰਨ ਤੋਂ ਬਾਅਦ ਹੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨਾਂ ਸਮੂਹ ਕਿਸਾਨਾ ਨੂੰ ਇਸ ਮੀਟਿੰਗ ਵਿੱਚ ਪਹੁੰਚਣ ਦੀ ਅਪੀਲ ਕੀਤੀ।