ਚੰਡੀਗੜ੍ਹ, 17 ਮਈ – ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਜਾਣੀ ਸੀ, ਜੋ ਕਿ ਬਾਅਦ ਵਿਚ ਰੱਦ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਸੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੀਟਿੰਗ ਲਈ ਬੁਲਾਇਆ ਸੀ। ਮੀਟਿੰਗ ਰੱਦ ਹੋਣ ਤੋਂ ਬਾਅਦ ਕਿਸਾਨ ਮੁੱਖ ਮੰਤਰੀ ਨਾਲ ਮੀਟਿੰਗ ‘ਤੇ ਅੜ ਗਏ ਹਨ, ਜੋ ਕਿ ਮੋਰਚੇ ਲਈ ਟਰੈਕਟਰਾਂ ਟਰਾਲੀਆਂ ਚੰਡੀਗੜ੍ਹ ਵੱਲ ਨੂੰ ਵੱਧ ਰਹੇ ਹਨ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ 5 ਥਾਵਾਂ ‘ਤੇ ਬੈਰੀਕੇਡਿੰਗ ਕੀਤੀ ਗਈ ਹੈ ਤੇ ਕਿਸਾਨ ਪਹਿਲੀ ਬੈਰੀਕੇਡਿੰਗ ਤੋੜ ਕੇ ਅੱਗੇ ਵੱਧ ਰਹੇ ਹਨ।