ਚੰਡੀਗੜ੍ਹ, 17 ਮਈ – ਕਰਨਾਟਕ ਸਰਕਾਰ ਵੱਲੋਂ 10ਵੀਂ ਕਲਾਸ ਦੇ ਸਿਲੇਬਸ ‘ਚੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਨਾਂਅ ਹਟਾਏ ਜਾਣ ‘ਤੇ ਅਰਵਿੰਦ ਕੇਜਰੀਵਾਲ ਦੇ ਟਵੀਟ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਵੀ ਸਾਹਮਣੇ ਆਇਆ ਹੈ। ਆਪਣੇ ਟਵੀਟ ਵਿਚ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਪ੍ਰਤੀ ਭਾਜਪਾ ਦੀ ਨਫਰਤ ਸਾਰਿਆਂ ਦੇ ਸਾਹਮਣੇ ਆ ਗਈ ਹੈ।ਛੋਟੀ ਉਮਰ ‘ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ ਲੋਅ ਜਗਾਉਣ ਵਾਲੇ ਸਰਦਾਰ ਭਗਤ ਸਿੰਘ ਨੂੰ ਪੜ੍ਹ ਕੇ ਅੱਜ ਵੀ ਨੌਜਵਾਨਾਂ ‘ਚ ਦੇਸ਼ ਭਗਤੀ ਦੀ ਲਹਿਰ ਦੌੜ ਜਾਂਦੀ ਹੈ। ਦੇਸ਼ ਭਗਤੀ ਦੇ ਇਸ ਜਜ਼ਬੇ ਦੇ ਡਰ ਤੋਂ ਭਾਜਪਾ ਦੀ ਰੂਹ ਕੰਬਦੀ ਹੈ।