Skip to content
ਚੰਡੀਗੜ੍ਹ, 18 ਮਈ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ‘ਤੇ 1500 ਰੁਪਏ ਪ੍ਰਤੀ ਏਕੜ ਦੇਣ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਵੀਰਾਂ ਨੂੰ ਸਿੱਧੀ ਬਿਜਾਈ ਅਪਨਾਉਣ, ਸਾਥੀ ਕਿਸਾਨ ਵੀਰਾਂ ਨੂੰ ਪ੍ਰੇਰਿਤ ਕਰਨ ਅਤੇ ਧਰਤੀ ਪਾਣੀ ਨੂੰ ਬਚਾਉਣ ਲਈ ਹੰਭਲਾ ਮਾਰਨ ਦਾ ਸੱਦਾ ਦਿੱਤਾ।