ਨਵੀਂ ਦਿੱਲੀ, 18 ਮਈ – ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਨੂੰ ਲੈ ਕੇ ਟਵੀਟ ਕਰਦਿਆ ਹਾਰਦਿਕ ਪਟੇਲ ਨੇ ਕਿਹਾ ਕਿ ਅੱਜ ਮੈਂ ਪਾਰਟੀ ਦੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ। ਮੈਨੂੰ ਵਿਸ਼ਵਾਸ਼ ਹੈ ਕਿ ਮੇਰੇ ਇਸ ਫੈਸਲੇ ਦਾ ਸਵਾਗਤ ਮੇਰਾ ਹਰ ਸਾਥੀ ਅਤੇ ਗੁਜਰਾਤ ਦੀ ਜਨਤਾ ਕਰੇਗੀ। ਮੇਰਾ ਮੰਨਣਾ ਹੈ ਕਿ ਮੇਰੇ ਇਸ ਕਦਮ ਤੋਂ ਬਾਅਦ ਮੈਂ ਭਵਿੱਖ ਵਿਚ ਗੁਜਰਾਤ ਲਈ ਸੱਚ ਵਿਚ ਸਕਰਾਤਮਕ ਰੂਪ ਨਾਲ ਕੰਮ ਕਰ ਸਕਾਂਗਾ। ਬਿਨ੍ਹਾਂ ਨਾਂਅ ਲਏ ਉਨ੍ਹਾਂ ਕਾਂਗਰਸੀ ਲੀਡਰਾਂ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸੀ ਲੀਡਰਾਂ ਦਾ ਧਿਆਨ ਸਿਰਫ ਚਿਕ ਸੈਂਡਵਿਚ ‘ਤੇ ਰਹਿੰਦਾ ਹੈ। ਸੂਤਰਾਂ ਦੀ ਮੰਨੀਏ ਤਾਂ ਹਾਰਦਿਕ ਪਟੇਲ ਭਾਜਪਾ ‘ਚ ਸ਼ਾਮਿਲ ਹੋ ਸਕਦੇ ਹਨ, ਕਿਉਂਕਿ ਉਹ ਭਾਜਪਾ ਦੇ ਸੰਪਰਕ ਵਿਚ ਹਨ।