ਨਵੀਂ ਦਿੱਲੀ, 18 ਮਈ – ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲਕਾਂਡ ਮਾਮਲੇ ‘ਚ ਏ.ਜੀ ਪੇਰਾਰਿਵਲਨ ਨੂੰ ਰਿਹਾਅ ਕਰਨ ਦੇ ਆਦੇਸ਼ ਦਿੱਤੇ ਹਨ। ਜੱਜ ਐਲ ਨਾਗੇਸ਼ਵਰ ਰਾਓ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਧਾਰਾ 142 ਅਧੀਨ ਆਪਣੇ ਮਨੁੱਖੀ ਅਧਿਕਾਰਾਂ ਦਾ ਇਸਤੇਮਾਲ ਕਰਦੇ ਹੋਏ ਏ.ਜੀ ਪੇਰਾਰਿਵਲਨ ਨੂੰ ਰਿਹਾਅ ਕਰਨ ਦੇ ਆਦੇਸ਼ ਦਿੱਤੇ ਹਨ।ਪੇਰਾਰਿਵਲਨ ਉਮਰ ਕੈਦ ਦੀ ਸਜ਼ਾ ਅਧੀਨ 30 ਸਾਲ ਦੇ ਵੱਧ ਸਮੇਂ ਤੋਂ ਜੇਲ੍ਹ ਵਿਚ ਬੰਦ ਹੈ।