ਗਾਂਧੀਨਗਰ, 18 ਮਈ – ਗੁਜਰਾਤ ਦੇ ਮੋਰਬੀ ‘ਚ ਪੈਂਦੇ ਹਲਵਦ ਵਿਖੇ ਨਮਕ ਪੈਕੇਜਿੰਗ ਫੈਕਟਰੀ ਦੀ ਕੰਧ ਡਿੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ ਜਦਕਿ 20 ਜਖਮੀਂ ਹੋ ਗਏ। ਮਲਬੇ ਹੇਠਾਂ ਅਜੇ ਵੀ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ ਤੇ ਜੇ.ਸੀ.ਬੀ ਰਾਹੀ ਮਲਬੇ ਨੂੰ ਹਟਾ ਕੇ ਹੇਠਾਂ ਦੱਬੇ ਲੋਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਉੱਪਰ ਦੁੱਖ ਦਾ ਪ੍ਰਗਟਾਵਾ ਕਰਦਿਆ ਪ੍ਰਧਾਨ ਮੰਤਰੀ ਰਾਹਤ ਫੰਡ ‘ਚੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜਖਮੀਂਆਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਓਧਰ ਗੁਜਰਾਤ ਸਰਕਾਰ ਨੇ ਵੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।