ਚੰਡੀਗੜ੍ਹ, 18 ਮਈ – ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਹੋਈ ਮੀਟਿੰਗ ਖ਼ਤਮ ਹੋ ਗਈ ਹੈ।। ਇਸ ਮੀਟਿੰਗ ਦੌਰਾਨ ਕਿਸਾਨਾਂ ਦੀਆਂ 13 ‘ਚੋਂ 12 ਮੰਗਾਂ ‘ਤੇ ਸਹਿਮਤੀ ਬਣ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੋਨਸ ਵਾਲੀ ਮੰਗ ‘ਤੇ ਸਹਿਮਤੀ ਨਹੀਂ ਬਣੀ ਹੈ ਤੇ ਕਿਸਾਨਾਂ ਵੱਲੋਂ ਇਸ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਗੱਲ ਕੀਤੀ ਜਾਵੇਗੀ।