ਨਵੀਂ ਦਿੱਲੀ, 19 ਮਈ – ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਅੱਜ ਫਿਰ ਤੋਂ ਵਾਧਾ ਹੋਇਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਅਨੁਸਾਰ ਐੱਲ.ਪੀ.ਜੀ ਕੰਪਨੀ ਨੇ ਦਿੱਲੀ ‘ਚ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤ ‘ਚ 3.50 ਰੁਪਏ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹੁਣ ਦਿੱਲੀ ‘ਚ ਸਬਸਿਡੀ ਵਾਲਾ ਸਿਲੰਡਰ 999.50 ਰੁਪਏ ਤੋਂ ਵੱਧ ਕੇ 1003 ਰੁਪਏ ਦਾ ਹੋ ਗਿਆ ਹੈ। ਇਸ ਤੋਂ ਇਲਾਵਾ ਕਮਰਸ਼ੀਅਲ ਗੈਸ ਸਿਲੰਡਰ ਵੀ 8 ਰੁਪਏ ਮਹਿੰਗਾ ਹੋ ਗਿਆ ਹੈ ਜਿਸ ਨਾਲ ਦਿੱਲੀ ‘ਚ ਕਮਰਸ਼ੀਅਲ ਗੈਸ ਸਿਲੰਡਰ 2346 ਰੁਪਏ ਤੋਂ ਵੱਧ ਕੇ 2354 ਰੁਪਏ ਦਾ ਹੋ ਗਿਆ ਹੈ। ਇਸ ਤੋਂ ਪਹਿਲਾਂ 7 ਮਈ ਨੂੰ ਘਰੇਲੂ ਰਸੋਈ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋਇਆ ਸੀ।