Skip to content
ਖਰੜ, 19 ਮਈ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਉੱਪਰ ਨਾਜਾਇਜ਼ ਕਬਜ਼ੇ ਹਟਾਉਣ ਦੀ ਛੇੜੀ ਗਈ ਮੁਹਿੰਮ ਦੇ ਤਹਿਤ ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਨੇ ਪਿੰਡ ਕੰਸਾਲਾ ਵਿਖੇ 96 ਏਕੜ ਪੰਚਾਇਤੀ ਜ਼ਮੀਨ ‘ਤੇ ਧਨਾਢਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਨੂੰ ਹਟਾਇਆ। ਇਸ ਨੂੰ ਲੈ ਕੇ ਅਨਮੋਲ ਗਗਨ ਮਾਨ ਖੁਦ ਟਰੈਕਟਰ ‘ਤੇ ਬੈਠੇ। ਇਸ ਦੀ ਜਾਣਕਾਰੀ ਉਨ੍ਹਾਂ ਖੁਦ ਟਵੀਟ ਕਰ ਦਿੱਤੀ, ਜਿਸ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਬਦਲ ਗਈ ਹੈ ਤੇ ਗੁੰਡਾਰਾਜ ਖਤਮ ਹੋ ਚੁੱਕਾ ਹੈ।