ਨਵੀਂ ਦਿੱਲੀ, 19 ਮਈ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਮੁਸ਼ਕਿਲ ਵੱਧ ਗਈ ਹੈ। ਰੋਡਰੇਜ ਮਾਮਲੇ ‘ਚ ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਹੈ। 34 ਸਾਲ ਪੁਰਾਣੇ ਮਾਮਲੇ ‘ਵ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਦੇ ਨਾਲ ਨਾਲ ਜੁਰਮਾਨਾ ਵੀ ਲਗਾਇਆ ਗਿਆ ਹੈ।ਇਸ ਫੈਸਲਾ ਪੀੜਤ ਪਰਿਵਾਰ ਦੀ ਰੀਵਿਊ ਪਟੀਸ਼ਨ ‘ਤੇ ਸੁਣਾਇਆ ਗਿਆ ਹੈ।ਦੱਸ ਦਈਏ ਕਿ 1988 ਵਿਚ ਪਟਿਆਲਾ ਵਿਖੇ ਪਾਰਕਿੰਗ ਨੂੰ ਲੈ ਕੇ ਸਿੱਧੂ ਦਾ ਗੁਰਨਾਮ ਸਿਘ ਨਾਂਅ ਦੇ ਵਿਅਕਤੀ ਨਾਲ ਝਗੜਾ ਹੋ ਗਿਆ ਸੀ।ਜਿਸ ਤੋਂ ਬਾਅਦ ਸਿੱਧੂ ਨੇ ਗੁਰਨਾਮ ਸਿੰਘ ਨੂੰ ਜਖਮੀਂ ਕਰ ਦਿੱਤਾ ਸੀ ਤੇ ਹਸਪਤਾਲ ਵਿਖੇ ਜ਼ੇਰੇ ਇਲਾਜ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ।