Skip to content
ਡੇਰਾਬਾਬਾ ਨਾਨਕ, 19 ਮਈ – ਰੋਡਰੇਜ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ।ਨਵਜੋਤ ਸਿੱਧੂ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਿੱਜੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆ ਕਾਂਗਰਸ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨਾਲ ਪੀੜਤ ਪਰਿਵਾਰ ਨੂੰ ਇਨਸਾਫ ਮਿਲਿਆ ਹੈ। ਪੰਜਾਬ ਦੀਆਂ ਜੇਲ੍ਹਾਂ ਬਹੁਤ ਚੰਗੀਆਂ ਬਣਾ ਦਿੱਤੀਆਂ ਹਨ, ਸਿੱਧੂ ਉੱਥੇ ਆਰਾਮ ਕਰਨਗੇ।ਹੁਣ ਜੇਲ ‘ਚ ਚੰਗੀ ਰੋਟੀ ਮਿਲਦੀ ਹੈ, ਕੋਈ ਫਿਕਰ ਵਾਲੀ ਗੱਲ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਕੰਮ ਕਾਂਗਰਸ ਨੇ ਨਹੀਂ ਕੀਤਾ ਉਹ ਸੁਪਰੀਮ ਕੋਰਟ ਨੇ ਕਰ ਦਿੱਤਾ ਹੈ।