ਚੰਡੀਗੜ੍ਹ, 19 ਮਈ – ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਰੋਡਰੇਜ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ‘ਤੇ ਬੋਲਦਿਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਅੱਜ ਇਨਸਾਫ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ ਮੰਗ ਰਿਹਾ ਸੀ।