ਅੰਮ੍ਰਿਤਸਰ, 20 ਮਈ – ਬੰਦੀ ਸਿੱਖਾਂ ਦੀ ਰਿਹਾਈ ਲਈ ਬਣੀ ਕਮੇਟੀ ‘ਤੇ ਬਵਾਲ ਕੜਾ ਹੋ ਗਿਆ ਹੈ।ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਮੇਟੀ ਤੋਂ ਬਾਹਰ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਿੱਠੀ ਲਿਖਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਕਮੇਟੀ ਤੋਂ ਬਾਹਰ ਕੱਢਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਨਿਰਪੱਖ ਧਾਰਮਿਕ ਲੋਕਾਂ ਦੀ ਬਣਾਈ ਜਾਣੀ ਚਾਹੀਦੀ ਸੀ ਤੇ ਇਨ੍ਹਾਂ ਸਿਆਸੀ ਲੋਕਾਂ ਨੇ ਸਾਡੇ ਧਰਮ ਨੂੰ ਰੋਲ਼ ਕੇ ਰੱਖ ਦਿੱਤਾ ਹੈ।