ਲੁਧਿਆਣਾ, 20 ਮਈ – ਲੁਧਿਆਣਾ ਪਹੁੰਚੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਉੱਪਰ ਨਾਜਾਇਜ਼ ਕਬਜ਼ੇ ਹਟਾਉਣ ਲਈ ਜੰਗੀ ਪੱਧਰ ‘ਤੇ ਮੁਹਿੰਮ ਛੇੜੀ ਗਈ ਹੈ ਤੇ ਹੁਣ ਤੱਕ ਕਈ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਹਟਾਏ ਗਏ ਹਨ ਜਦਕਿ ਕਈ ਲੋਕਾਂ ਨੇ ਖੁਦ ਹੀ ਨਾਜਾਇਜ਼ ਕਬਜ਼ੇ ਛੱਡ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਚਾਇਤੀ ਜ਼ਮੀਨਾਂ ਉੱਪਰ ਘਰ ਪਾ ਲਏ ਹਨ, ਸਰਕਰ ਘਰ ਤੋੜਨ ਦੀ ਬਜਾਇ ਪੰਚਾਇਤੀ ਜ਼ਮੀਨਾਂ ਉੱਪਰ ਘਰ ਪਾਉਣ ਵਾਲੇ ਲੋਕਾਂ ਤੋਂ ਪੈਸਿਆਂ ਦੀ ਵਸੂਲੀ ਸ਼ੁਰੂ ਕਰੇਗੀ।