ਅੰਮ੍ਰਿਤਸਰ, 20 ਮਈ – ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿਚ ਉਨ੍ਹਾਂ ਕਿਹਾ ਕਿ ਮੁਲਜ਼ਮ ਕੇਸ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਬੇਅਦਬੀ ਮਾਮਲੇ ਨੂੰ ਲੈ ਕੇ ਬਣਾਈ ਗਈ SIT ‘ਤੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਮੇਰੇ ਅਸਤੀਫੇ ਤੋਂ ਬਾਅਦ ਬਣਾਈ ਗਈ SIT ਨੇ ਕੇਸਾਂ ਦੀ ਚੰਗੀ ਤਰੀਕੇ ਨਾਲ ਪੈਰਵੀ ਕਰਨ ਵਿਚ ਕੁੱਝ ਨਹੀਂ ਕੀਤਾ।ਉਨ੍ਹਾਂ ਮੁੱਖ ਮੰਤਰੀ ਪਾਸੋਂ ਫ਼ਰੀਦਕੋਟ ਸ਼ੈਸ਼ਨ ਕੋਰਨ ਵਿਚ ਚੱਲ ਰਹੇ ਕੇਸ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ।