ਪਟਿਆਲਾ, 20 ਮਈ – ਵੱਡੀ ਖਬਰ ਪਟਿਆਲਾ ਤੋਂ ਹੈ ਜਿੱਥੇ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੈਸ਼ਨ ਕੋਰਟ ਵਿਚ ਸਰੰਡਰ ਕਰ ਦਿੱਤਾ ਹੈ। ਸੈਸ਼ਨ ਕੋਰਟ ਤੋਂ ਸਿੱਧੂ ਨੂੰ ਪੁਲਿਸ ਦੀ ਬੱਸ ਵਿਚ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ। ਦੱਸ ਦਈਏ ਕਿ ਰੋਡਰੇਜ ਕੇਸ ‘ਚ ਸੁਪਰੀਮ ਕੋਰਟ ਨੇ ਬੀਤੇ ਦਿਨ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ ਤੇ ਨਵਜੋਤ ਸਿੱਧੂ ਵੱਲੋਂ ਹਫਤੇ ਦੀ ਮੋਹਲਤ ਮੰਗੀ ਗਈ ਸੀ ਪਰ ਸਿੱਧੂ ਨੂੰ ਕੋਈ ਰਾਹਤ ਨਹੀਂ ਮਿਲੀ ਸੀ।