ਬੁਢਲਾਡਾ, 21 ਮਈ – ਸਾਬਕਾ ਕੈਬਨਿਟ ਮੰਤਰੀ ਪੰਜਾਬ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੈਂਬਰ ਐੱਸ.ਜੀ.ਪੀ.ਸੀ ਜਥੇਦਾਰ ਤੋਤਾ ਸਿੰਘ ਦਾ ਅੱਜ 81 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਆਖਰੀ ਸਾਹ ਲਏ।ਜਥੇਦਾਰ ਤੋਤਾ ਸਿੰਘ ਦੇ ਦੇਹਾਂਤ ‘ਤੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਉਨ੍ਹਾਂ ਦੇ ਜਾਣ ਨੂੰ ਪਾਰਟੀ ਅਤੇ ਪੰਜਾਬ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਐੱਸ.ਜੀ.ਪੀ.ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਹੋਰ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਜਥੇਦਾਰ ਤੋਤਾ ਸਿੰਘ ਦੇ ਦੇਹਾਂਤ ਉੱਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।