ਭਗਵੰਤ ਮਾਨ ਦੀ ਸਰਕਾਰ ਵਿਚ ਸਿਹਤ ਮੰਤਰੀ ਰਹੇ ਵਿਜੇ ਸਿੰਗਲਾ ਨੂੰ ਕੈਬਨਿਟ ’ਚੋਂ ਬਰਖਾਸਤ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ ਐਂਟੀ ਕਰੱਪਸ਼ਨ ਵਿੰਗ ਵਲੋਂ ਕੀਤੀ ਗਈ ਹੈ। ਦਰਅਸਲ ਦੋਸ਼ ਸੀ ਕਿ ਵਿਜੇ ਸਿੰਗਲਾ ਸਿਹਤ ਵਿਭਾਗ ਵਿਚ ਹਰ ਕੰਮ ਅਤੇ ਟੈਂਡਰ ਦੇ ਬਦਲੇ ਇਕ ਫੀਸਦ ਕਮੀਸ਼ਨ ਦੀ ਮੰਗ ਕਰਦੇ ਹਨ। ਇਸ ’ਤੇ ਜੋਂ ਸ਼ਿਕਾਇਤ ਮੁੱਖ ਮੰਤਰੀ ਕੋਲ ਪਹੁੰਚੀ ਤਾਂ ਉਨ੍ਹਾਂ ਪਹਿਲਾਂ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਈ। ਇਸ ਦਰਮਿਆਨ ਮੁੱਖ ਮੰਤਰੀ ਵਲੋਂ ਸਿੰਗਲਾ ਨੂੰ ਤਲਬ ਕੀਤਾ ਗਿਆ, ਜਿਸ ਵਿਚ ਉਨ੍ਹਾਂ ਮੰਨਿਆ ਕਿ ਉਨ੍ਹਾਂ ਵਲੋਂ ਗ਼ਲਤੀ ਹੋਈ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਕੈਬਨਿਟ ’ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ। ਇਥੇ ਹੀ ਬਸ ਨਹੀਂ ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿੰਗਲਾ ਖ਼ਿਲਾਫ਼ ਕੇਸ ਦਰਜ ਕਰਨ ਦੇ ਵੀ ਹੁਕਮ ਦਿੱਤੇ। ਜਿਸ ਤੋਂ ਬਾਅਦ ਐਂਟੀ ਕਰੱਪਸ਼ਨ ਵਿੰਗ ਵਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।