ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ (ਭਗਵੰਤ ਮਾਨ) ਸਰਕਾਰ ਚਲਾਉਣ ਦਾ ਕੋਈ ਤਜਰਬਾ ਨਹੀਂ ਹੈ, ਜੇਕਰ ਕੋਈ ਭ੍ਰਿਸ਼ਟਾਚਾਰ ਵਿਚ ਸ਼ਾਮਲ ਸੀ ਤਾਂ ਉਸ ਨੂੰ ਪਹਿਲਾਂ ਬੁਲਾ ਕੇ ਪੁੱਛਣਾ ਚਾਹੀਦਾ ਸੀ, ਗੱਲ ਕਰਨੀ ਚਾਹੀਦੀ ਸੀ ਅਤੇ ਜਵਾਬ ਦੇਣ ਲਈ ਸਮਾਂ ਦੇਣਾ ਚਾਹੀਦਾ ਸੀ।ਹ ਕੋਈ ਤਰੀਕਾ ਨਹੀਂ ਹੈ ਕਿ ਕਿਸੇ ਨੂੰ ਵੀ ਇਕਦਮ ਚੁੱਕ ਕੇ ਬਰਖਾਸਤ ਕਰ ਦਿੱਤਾ ਜਾਵੇ। ਆਮ ਆਦਮੀ ਪਾਰਟੀ ਨੇ ਚਾਹੇ ਕੋਈ ਮੰਤਰੀ ਹੋਵੇ ਜਾਂ ਕੋਈ ਵੀ ਵਰਕਰ, ਉਸ ਨੂੰ ਬੰਧੂਆ ਮਜ਼ਦੂਰ ਮੰਨ ਲਿਆ ਹੈ, ਤਾਜ਼ਾ ਕਾਰਵਾਈ ਤੋਂ ਵੀ ਇਹੀ ਜਾਪ ਰਿਹਾ ਹੈ।