ਕੇਜਰੀਵਾਲ ਦੇ ਟਵੀਟ ਤੋਂ ਨਾਰਾਜ਼ ਸਿੰਗਾਪੁਰ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਨਵੀਂ ਦਿੱਲੀ, 19 ਮਈ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੋਰੋਨਾ ਦੇ ਨਵੇਂ ਸਟੇਨ ਉੱਪਰ ਕੀਤੇ ਟਵੀਟ ਨੂੰ ਲੈ ਕੇ ਸਿੰਗਾਪੁਰ ਸਰਕਾਰ ਨਾਰਾਜ਼ ਹੈ ਜਿਸ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਆਪਣੀ ਨਾਰਾਜ਼ਗੀ ਜਾਹਰ ਕੀਤੀ ਹੈ। ਇਸ ਨੂੰ ਲੈ ਕੇ ਭਾਰਤ ਦੇ ਵਿਦੇਸ਼ ਮੰਤਰੀ ਐੱਸ-ਜੈਸ਼ੰਕਰ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਾਰਤ ਵੱਲੋਂ ਨਹੀਂ ਬੋਲਦੇ ਤੇ ਉਨ੍ਹਾਂ ਦੀ ਬਿਆਨਬਾਜ਼ੀ ਨਾਲ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ।

Leave a Reply

Your email address will not be published. Required fields are marked *