ਗੁਰਾਇਆ ਦੀ ਦਾਣਾ ਮੰਡੀ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਬੜਾ ਪਿੰਡ ਵਿਖੇ ਜ਼ੇਰੇ ਇਲਾਜ ਨਿਰਮਲ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਭਵਿਆਣਾ ਥਾਣਾ ਰਾਵਲਪਿੰਡੀ ਨੇ ਦੱਸਿਆ ਕਿ ਉਸ ਦੇ ਕਿਰਾਏ ਤੇ ਦੁਕਾਨ ਦਾਣਾ ਮੰਡੀ ਗੁਰਾਇਆ ਵਿਖੇ ਹੈ ਜਿੱਥੇ ਉਹ ਪਿਛਲੇ ਕਾਫੀ ਚਿਰ ਤੋਂ ਕੰਮ ਕਰਦਾ ਹੈ ਕਿਰਾਏ ਤੇ ਦੁਕਾਨ ਹੋਣ ਕਾਰਨ ਉਸ ਨੇ ਮਾਣਯੋਗ ਅਦਾਲਤ ਵੱਲੋਂ ਸਟੇਅ ਲਿਆ ਹੋਇਆ ਸੀ ਜਦੋਂ ਉਹ ਤੇ ਉਸਦਾ ਵਰਕ ਦੁਕਾਨ ਤੇ ਕੰਮ ਕਰ ਰਿਹਾ ਸੀ ਤਾਂ ਪੱਚੀ ਤੀਹ ਨੌਜਵਾਨ ਉਨ੍ਹਾਂ ਦੀ ਦੁਕਾਨ ਤੇ ਆਏ ਜਿਨ੍ਹਾਂ ਆ ਕੇ ਉਨ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੇ ਅਤੇ ਉਨ੍ਹਾਂ ਦੀ ਦੁਕਾਨ ਵਿਚ ਪਿਆ ਸਾਰਾ ਸਾਮਾਨ ਚੁੱਕ ਕੇ ਬਾਹਰ ਸੁੱਟ ਦਿੱਤਾ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮੋਬਾਇਲ ਫੋਨ ਪਰਸ ਵੀ ਖੋਹ ਲਿਆ ਗਿਆ ਇਸ ਸੰਬੰਧੀ ਉਨ੍ਹਾਂ ਗੁਰਾਇਆ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਹੈ ਪੁਲੀਸ ਨੇ ਨਿਰਮਲ ਸਿੰਘ ਦੇ ਬਿਆਨਾਂ ਤੇ ਅਮਰਜੀਤ ਪੁੱਤਰ ਕਰਨੈਲ ਸਿੰਘ ਵਾਸੀ ਗੋਰਾਇਆ ਗੁਰਵਿੰਦਰ ਸਿੰਘ ਉਰਫ ਬੱਬੂ ਪੁੱਤਰ ਕਰਨੈਲ ਸਿੰਘ ਵਾਸੀ ਗੁਰਾਇਆ ਅਮਰਜੀਤ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਪਿੰਡ ਮਹਿਸਮਪੁਰ ਲਵਪ੍ਰੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਮਹਿਸਮਪੁਰ ਜਸਪ੍ਰੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਮਹਿਸਮਪੁਰ ਬਬਲੂ ਪੁੱਤਰ ਤੇਜਪਾਲ ਵਾਸੀ ਗੁਰਾਇਆ ਦੇ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ