ਪੂਰਬੀ ਏਸ਼ੀਆਈ ਦੇਸ਼ ਇਰਾਕ ਵਿੱਚ ਇੱਕ ਨਵੀਂ ਕਿਸਮ ਦੀ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਇਸ ਵਿਚ ਮਰੀਜ਼ ਨੂੰ ਤੇਜ਼ ਬੁਖਾਰ ਹੁੰਦਾ ਹੈ ਅਤੇ ਉਸ ਦੇ ਨੱਕ ਵਿਚੋਂ ਖੂਨ ਨਿਕਲਦਾ ਹੈ। ਇਸ ਬਿਮਾਰੀ ਤੋਂ ਪੀੜਤ ਮਰੀਜ਼ ਨੱਕ ਵਿੱਚੋਂ ਜ਼ਿਆਦਾ ਖੂਨ ਵਗਣ ਕਾਰਨ ਮਰ ਰਹੇ ਹਨ। ਵਿਸ਼ਵ ਸਿਹਤ ਸੰਗਠਨ ਮੁਤਾਬਕ ਇਰਾਕ ਵਿੱਚ ਇਸ ਬਿਮਾਰੀ ਕਾਰਨ ਹੁਣ ਤੱਕ 19 ਮੌਤਾਂ ਹੋ ਚੁੱਕੀਆਂ ਹਨ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਇਹ ਵਾਇਰਸ ਨਾਲ ਫੈਲਣ ਵਾਲੀ ਬਿਮਾਰੀ ਹੈ, ਜਿਸ ਲਈ ਅਜੇ ਤੱਕ ਕੋਈ ਟੀਕਾ ਉਪਲਬਧ ਨਹੀਂ ਹੈ। ਨਿਊਜ਼ ਏਜੰਸੀ ਏਐਫਪੀ ਦੀ ਰਿਪੋਰਟ ਦੇ ਅਨੁਸਾਰ ਇੱਕ ਸਿਹਤ ਕਰਮਚਾਰੀ ਗਾਂ ‘ਤੇ ਕੀਟਨਾਸ਼ਕ ਦਾ ਛਿੜਕਾਅ ਕਰਦੇ ਸਮੇਂ ਇਸ ਵਾਇਰਸ ਦੀ ਲਾਗ ਦਾ ਸ਼ਿਕਾਰ ਹੋ ਗਿਆ।