ਮਸ਼ਹੂਰ ਪੰਜਾਬੀ ਅਦਾਕਾਰ ਕਰਤਾਰ ਚੀਮਾ ਨੂੰ ਅੰਮ੍ਰਿਤਸਰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਕਰਤਾਰ ਚੀਮਾ ’ਤੇ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐੱਨ. ਐੱਸ. ਯੂ. ਆਈ.) ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਨੂੰ ਧਮਕੀਆਂ ਦੇਣ ਦਾ ਇਲਜ਼ਾਮ ਹੈ।ਦੱਸਿਆ ਜਾ ਰਿਹਾ ਹੈ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕਰਤਾਰ ਚੀਮਾ ਵਲੋਂ ਅਕਸ਼ੇ ਸ਼ਰਮਾ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਹੀ ਨਹੀਂ ਕਰਤਾਰ ਚੀਮਾ ਵਲੋਂ ਅਕਸ਼ੇ ਸ਼ਰਮਾ ਨੂੰ ਗੋਲਡੀ ਬਰਾੜ ਵਲੋਂ ਵੀ ਧਮਕੀਆਂ ਦੇਣ ਦੀ ਗੱਲ ਸਾਹਮਣੇ ਆਈ ਹੈ।ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਥੇ ਫ਼ਿਲਮ ਦੀ ਸ਼ੂਟਿੰਗ ਲੋਕੇਸ਼ਨ ਤੋਂ ਕਰਤਾਰ ਚੀਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਅਕਸ਼ੇ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਕਰਤਾਰ ਚੀਮਾ ਦੀ ਫ਼ਿਲਮ ’ਤੇ ਪੈਸੇ ਲਗਾਏ ਸਨ ਤੇ ਹੁਣ ਉਹ ਪੈਸੇ ਦੇਣ ਤੋਂ ਮਨ੍ਹਾ ਕਰ ਰਿਹਾ ਹੈ ਤੇ ਨਾਲ ਹੀ ਗੋਲਡੀ ਬਰਾੜ ਕੋਲੋਂ ਧਮਕੀਆਂ ਵੀ ਦਿਵਾ ਰਿਹਾ ਹੈ। ਇੱਥੇ ਜ਼ਿਕਰਯੋਗ ਹੈ ਕਿ ਪੁਲੀਸ ਅਧਿਕਾਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਨਐੱਸਯੂਆਈ ਦੇ ਅਕਸ਼ੇ ਸ਼ਰਮਾ ਅਤੇ ਪੰਜਾਬੀ ਕਲਾਕਾਰ ਨੂੰ ਕਰਤਾਰ ਚੀਮਾ ਨੂੰ ਦੋਨਾਂ ਨੂੰ ਸਿਵਲ ਲਾਈਨ ਪੁਲਸ ਨੇ ਆਪਣੇ ਕੋਲ ਬੁਲਾਇਆ ਹੈ ਅਤੇ ਇਨ੍ਹਾਂ ਦੀ ਜਾਣਕਾਰੀ ਸੁਣੀ ਜਾਵੇ ਕਿਉਂਕਿ ਇਨ੍ਹਾਂ ਦਾ ਪੁਰਾਣਾ ਆਪਸ ਵਿਚ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਡਿਸਪਿਊਟ ਚਲਦਾ ਰਿਹਾ ਹੈ ਅਤੇ ਇਸੇ ਨੂੰ ਲੈ ਕੇ ਹੀ ਇਨ੍ਹਾਂ ਦੀ ਅੱਜ ਅੰਮ੍ਰਿਤਸਰ ਦੇ ਲਾਰੇਂਸ ਰੋਡ ਤੇ ਆਪਸ ਵਿੱਚ ਕਹਾ ਸੁਣੀ ਵੀ ਹੋਈ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਵੀ ਵਿਅਕਤੀ ਇਸ ਪਿੱਛੋਂ ਦੋਸ਼ੀਆਂ ਨੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਇੱਥੇ ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਕਰਤਾਰ ਚੀਮਾ ਅੰਮ੍ਰਿਤਸਰ ਵਿੱਚ ਇੱਕ ਪੰਜਾਬੀ ਫ਼ਿਲਮ ਦੀ ਸ਼ੂਟਿੰਗ ਦੇ ਦੌਰਾਨ ਪਹੁੰਚੇ ਹੋਏ ਸਨ ਅਤੇ ਇਸ ਦੀ ਵੀ ਮੁੱਢਲੀ ਜਾਣਕਾਰੀ ਸਾਨੂੰ ਮੌਜੂਦ ਹੈ ਅਤੇ ਜੋ ਵੀ ਦੋਸ਼ੀ ਹੋਇਆ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ