ਪਿਛਲੀਆਂ ਸਰਕਾਰਾਂ ਦੇ ਰਾਹ ਤੇ ਤੁਰੀ ਆਪ ਸਰਕਾਰ, 18 ਜੂਨ ਨੂੰ ਜਲ ਸਪਲਾਈ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਰੋਸ ਧਰਨਾ – ਵਰਿੰਦਰ ਸਿੰਘ ਮੋਮੀ

30 ਮਈ ( )- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31)ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈੱਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਇਨਲਿਸਟਮੈਟ, ਆਉਟਸੋਰਸ, ਠੇਕੇਦਾਰਾਂ ਦੇ ਅਧੀਨ ਪੇਂਡੂ ਜਲ ਸਪਲਾਈ ਸਕੀਮ ਤੇ ਫੀਲਡ ਵਿੱਚ ਪਿਛਲੇ 10 ਤੋਂ 15 ਸਾਲਾਂ ਦੇ ਅਰਸੇ ਤੋਂ ਕੰਮ ਕਰਦੇ ਵਰਕਰਾਂ ਨੂੰ ਸਬੰਧਤ ਵਿਭਾਗ ਵਿਚ ਤਜਰਬੇ ਦੇ ਆਧਾਰ ਤੇ ਬਿਨਾਂ ਭੇਦ-ਭਾਵ ਦੇ ਰੈਗੂਲਰ ਕਰਨ ਦੀ ਮੰਗ ਲਈ ਮਿਤੀ 10 ਮਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਹਾਮਣੇ ਸੰਗਰੂਰ ਵਿਖੇ ਜਲ ਸਪਲਾਈ ਦੇ ਵਰਕਰਾਂ ਵਲੋਂ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਗਿਆ ਸੀ, ਇਸ ਧਰਨੇ ਦੌਰਾਨ ਸੰਗਰੂਰ ਦੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੁਆਰਾ ਵਰਕਰਾਂ ਦੀਆਂ ਮੰਗਾਂ ਸਬੰਧੀ ਮਿਤੀ 24 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੀਟਿੰਗ ਕਰਵਾਉਣ ਲਈ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ 11 ਵਜੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਰਜਿ 31 ਪੰਜਾਬ ਦੇ ਆਗੂਆਂ ਦੇ ਨਾਲ ਸਮਾਂ ਤੈਅ ਕੀਤਾ ਗਿਆ ਸੀ। ਪਰ ਯੂਨੀਅਨ ਦੇ ਸੂਬਾ ਆਗੂ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਲ ਮੀਟਿੰਗ ਕਰਨ ਲਈ ਪੁੱਜੇ ਤਾਂ ਇਥੋਂ ਸਿਵਲ ਸਕੱਤਰੇਤ ਵਿੱਚ ਮੀਟਿੰਗ ਕਰਨ ਦੀ ਬਜਾਏ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ

Leave a Reply

Your email address will not be published. Required fields are marked *