ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆਂ ਨੂੰ ਹਾਈਕੋਰਟ ‘ਚ ਮਿਲੀ ਰਾਹਤ

ਡਰੱਗਜ਼ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ‘ਚ ਬੰਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੱੁਧਵਾਰ ਨੂੰ ਜਮਾਨਤ ਮਿਲ ਗਈ ਹੈ। ਇਸ ਮਾਮਲੇ ਸਬੰਧੀ ਬੀਤੇ ਦਿਨ ਹਾਈਕੋਰਟ ਵਿੱਚ ਬਹਿਸ ਪੂਰੀ ਹੋ ਗਈ ਸੀ। ਜਿਸ ਤੋਂ ਬਾਅਦ ਮਾਨਯੋਗ ਅਦਾਲਤ ਨੇ ਫੇਸਲਾਂ ਸੁਰੱਖਿਅਤ ਰੱਖ ਲਿਆ ਸੀ। ਦੱਸਣਯੋਗ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਪਟਿਆਲਾ ਜੇਲ੍ਹ ਵਿੱਚ ਬੰਦ ਸਨ। ਉਧਰ ਬਿਕਰਮਜੀਤ ਸਿੰਘ ਮਜੀਠੀਆ ਨੇ ਮਾਨਯੋਗ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆ ਇਸ ਨੂੰ ਸਿਚਾਈ ਦੀ ਜਿੱਤ ਦੱਸਿਆ ਹੈ।

Leave a Reply

Your email address will not be published. Required fields are marked *