ਚੰਡੀਗੜ੍ਹ :- ਪੰਜਾਬ ਸਿਆਸਤ ਵਿੱਚ ਉਸ ਸਮੇਂ ਵੱਡਾ ਸਿਆਸੀ ਭੂਚਾਲ ਆਇਆ ਜਦੋਂ ਕਾਂਗਰਸ ਅਤੇ ਅਕਾਲੀ ਦਲ ਕਈ ਦਿਗਜ ਨੇਤਾਵਾਂ ਨੇ ਕਾਂਗਰਸ ਤੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਉਕਤ ਨੇਤਾਵਾ ਨੂੰ ਚੰਡੀਗੜ੍ਹ ਦੋਰੇ ਤੇ ਪਹੁੰਚੇ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦਫਤਰ ਵਿਖੇ ਸ਼ਾਮਿਲ ਕੀਤਾ। ਇਥੇ ਦੱਸ ਦਈਏ ਸ਼ਾਮਿਲ ਹੋਣ ਵਾਲੇ ਨੇਤਾਵਾ ਵਿੱਚ ਕਾਂਗਰਸੀ ਨੇਤਾ ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ, ਕੇਵਲ ਸਿੰਘ ਢਿੱਲੋ, ਗੁਰਪ੍ਰੀਤ ਕਾਂਗੜ, ਬਲਵੀਰ ਸਿੰਘ ਸਿੱਧੂ ਅਤੇ ਅਕਾਲੀ ਦਲ ਤੋਂ ਸਰੂਪ ਸਿੰਘ ਸਿੰਗਲਾ ਸ਼ਾਮਿਲ ਸਨ। ਉਕਤ ਨੇਤਾ ਬੀਤੇ ਦਿਨੀ ਕਾਂਗਰਸ ਛੱਡ ਕੇ ਭਾਜਪਾ ‘ਚ ਗਏ ਸੁਨੀਲ ਜਾਖੜ ਅਤੇ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਭਾਜਪਾ ‘ਚ ਸ਼ਾਮਿਲ ਹੋਏ ਹਨ। ਜਿਕਰਯੋਗ ਹੈ ਕਿ ਅਮਿਤ ਸ਼ਾਹ ਦੇ ਇਸ ਦੋਰੇ ਦੋਰਾਨ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੇ ਵੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਅਮਿਤ ਸ਼ਾਹ ਨੇ ਭਾਜਪਾ ‘ਚ ਸ਼ਾਮਿਲ ਹੋਏ ਸਮੂਹ ਨੇਤਾਵਾ ਦਾ ਨਿੱਘਾ ਸਵਾਗਤ ਕਰਦਿਆ ਪਾਰਟੀ ਵਿੱਚ ਪੂਰਾ ਮਾਣ ਤੇ ਸਤਿਕਾਰ ਕਰਨ ਦਾ ਆਸ਼ਵਾਸ਼ਨ ਦਿੱਤਾ