ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਇਕੱਠੇ ਹੋ ਕੇ ਘੱਲੂਘਾਰਾ ਦਿਵਸ ਮਨਾਇਆ ਗਿਆ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੱਖ ਤੌਰ ਤੇ ਪਹੁੰਚੇ ਉਥੇ ਹੀ ਪ੍ਰਧਾਨ ਐੱਸਜੀਪੀਸੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 38 ਵਰ੍ਹੇ ਹੋ ਚੁੱਕੇ ਹਨ ਸਾਡੇ ਮਹਾਨ ਸ਼ਹੀਦਾਂ ਨੂੰ ਸ਼ਹਾਦਤ ਪ੍ਰਾਪਤ ਕੀਤੇ ਹੋਏ ਅਤੇ ਅੱਜ ਵੀ ਅਸੀਂ ਉਨ੍ਹਾਂ ਨੂੰ ਭਾਵਕ ਅੱਖਾਂ ਦੇ ਨਾਲ ਯਾਦ ਕਰਦੇ ਹਾਂ ਅਤੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਨ੍ਹਾਂ ਸ਼ਹੀਦਾਂ ਤੋਂ ਸੇਧ ਲੈਣੀ ਚਾਹੀਦੀ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਨੌਜਵਾਨਾਂ ਨੂੰ ਸੰਦੇਸ਼ ਜਾਰੀ ਕੀਤਾ ਗਿਆ ਹੈ ਉਸ ਤੇ ਜ਼ਰੂਰ ਅਮਲ ਕਰਨਾ ਚਾਹੀਦਾ ਹੈ ਅਤੇ ਜੋ ਉਨ੍ਹਾਂ ਦੇ ਕੌਮ ਦਾ ਨਾਂ ਦੇ ਸੰਦੇਸ਼ ਵਿਚ ਕਿਹਾ ਗਿਆ ਹੈ ਕਿ ਸਾਨੂੰ ਸਾਰਿਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ ਉਸ ਤੇ ਸਾਰਿਆਂ ਨੂੰ ਵਿਚਾਰ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਅਮਲੀ ਜਾਮਾ ਵੀ ਪਾਉਣਾ ਚਾਹੀਦਾ ਹੈ