ਪੰਜਾਬ ਦੇ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਸ਼ਹਿਰਾਂ ਵਿੱਚ ਮੁਹੱਲਾ ਕਲੀਨਿਕ ਅਤੇ ਪਿੰਡਾਂ ਵਿੱਚ ਪਿਂਡ ਕਲੀਨਿਕ ਖੋਲ੍ਹਣ ਜਾ ਰਹੇ ਹਾਂ। 75 ਕਲੀਨਿਕ ਖੋਲ੍ਹ ਕੇ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮਜ਼ੋਰ ਵਰਗ ਲਈ 25,000 ਘਰ ਬਣਾਏ ਜਾਣਗੇ। ਪੰਜਾਬ ਦੇ ਸਾਰੇ ਸ਼ਹਿਰਾਂ ਲਈ ਮਾਸਟਰ ਪਲਾਨ 2 ਤੋਂ 3 ਸਾਲਾਂ ਵਿੱਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 5994 ਈਟੀਟੀ ਅਧਿਆਪਕ, 8393 ਪ੍ਰਾਇਮਰੀ ਅਧਿਆਪਕ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਅਧਿਆਪਕ ਸਿਰਫ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਕਰਨਗੇ। ਆਉਣ ਵਾਲੇ ਸਮੇਂ ਵਿੱਚ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ। ਕਾਲਜ ਅਧਿਆਪਕਾਂ ਨੂੰ ਯੂਜੀਸੀ ਸਕੇਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਬੱਚੇ ਵਿਦੇਸ਼ ਜਾਣ ਲਈ ਮਜਬੂਰ ਹਨ। ਪੰਜਾਬ ਵਿੱਚ ਡਿਗਰੀ ਅਨੁਸਾਰ ਕੰਮ ਮਿਲੇਗਾ।