ਫਗਵਾੜਾ, 19 ਮਈ – ਕੋਵਿਡ ਹਿਦਾਇਤਾਂ ਨੂੰ ਲੈ ਕੇ ਫਗਵਾੜਾ ਪੁਲਿਸ ਵੱਲੋਂ ਵੱਖ ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਕੋਵਿਡ ਹਿਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਡੀ.ਐੱਸ.ਪੀ ਪਰਮਜੀਤ ਸਿੰਘ ਨੇ ਕਿਹਾ ਕਿ ਕੁਝ ਲੋਕ ਬਿਨ੍ਹਾਂ ਕਿਸੇ ਕੰਮ ਤੋਂ ਬਾਹਰ ਘੁੰਮਦੇ ਰਹਿੰਦੇ ਹਨ, ਜਿਨ੍ਹਾਂ ਖਿਲਾਫ ਸਖਤੀ ਵਰਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕੰਮ ਤੋਂ ਬਾਹਰ ਨਾ ਨਿਕਲਣ ਤੇ ਕੋਰੋਨਾ ਹਿਦਾਇਤਾਂ ਦੀ ਪਾਲਣਾ ਕਰਨ।