ਬਿਆਸ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀ ਲੋਕ ਪੱਖੀ ਪਹੁੰਚ ਸਦਕਾ ਇਕ ਸਤੰਬਰ ਤੋਂ ਸੂਬੇ ਦੇ ਕੁੱਲ 74 ਲੱਖ ਪਰਿਵਾਰਾਂ ਵਿੱਚੋਂ 51 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆਵੇਗਾ। ਅੱਜ ਇੱਥੇ 66 ਕੇ.ਵੀ. ਬੁਟਾਰੀ-ਬਿਆਸ ਲਾਈਨ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਦੀ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਸਮਾਜ ਦੇ ਹਰੇਕ ਵਰਗ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਬੇਮਿਸਾਲ ਲੋਕ ਪੱਖੀ ਪਹਿਲਕਦਮੀ ਕਾਰਨ ਸਤੰਬਰ ਦੇ ਮਹੀਨੇ ਵਿੱਚ ਕੁੱਲ 74 ਲੱਖ ਪਰਿਵਾਰਾਂ ਵਿੱਚੋਂ 51 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆਵੇਗਾ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਠੰਢ ਦੇ ਮੌਸਮ ਵਿਚ ਘਰਾਂ ਵਿਚ ਬਿਜਲੀ ਦੀ ਖਪਤ ਵੀ ਘਟ ਜਾਂਦੀ ਹੈ ਜਿਸ ਕਰਕੇ ਨਵੰਬਰ ਤੇ ਦਸਬੰਰ ਦਾ ਜਿਹੜਾ ਬਿੱਲ ਜਨਵਰੀ ਮਹੀਨੇ ਵਿੱਚ ਆਵੇਗਾ, ਉਸ ਨਾਲ ਲਗਪਗ 68 ਲੱਖ ਪਰਿਵਾਰਾਂ ਨੂੰ ਜ਼ੀਰੋ ਬਿੱਲ ਆਵੇਗਾ, ਜੋ ਕਿ ਸੂਬੇ ਦੇ ਕੁੱਲ ਘਰਾਂ ਦਾ ਲਗਪਗ 90 ਫੀਸਦੀ ਹੋਵੇਗਾ