ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੰਨਾ ਕਿਸਾਨਾਂ ਦੇ ਬਕਾਇਆ ਦੇ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਪੰਜਾਬ ਦੀਆਂ ਸਰਕਾਰੀ ਮਿਲਾਂ ਵੱਲ ਬਕਾਇਆ ਵਿੱਚੋਂ 100 ਕਰੋੜ ਹੋਰ ਜਾਰੀ ਕੀਤੇ ਹਨ। ਦੱਸ ਦਈਏ ਕਿ ਪਿਛਲੀ ਦਿਨੀ ਕਿਸਾਨਾਂ ਨਾਲ ਹੋਈ ਮੀਟਿੰਗ ਵਿਚ ਮੁੱਖ ਮੰਤਰੀ ਮਾਨ ਨੇ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕਰਨ ਦੀ ਗੱਲ ਆਖੀ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਹੀ ਕਿਸਾਨਾਂ ਦੇ ਖਾਤੇ ਵਿੱਚ ਰਾਸ਼ੀ ਟਰਾਂਸਫ਼ਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਬਕਾਇਆ 92.59 ਕਰੋੜ ਰੁਪਏ 7 ਸਤੰਬਰ ਨੂੰ ਜਾਰੀ ਕੀਤੇ ਜਾਣਗੇ।