ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਸ਼ਿਕਾਇਤ ਨਿਵਾਰਨ ਕਮੇਟੀ ਦੀ ਬੈਠਕ ‘ਚ ਹਿੱਸਾ ਲੈਣ ਰੋਹਤਕ ਪਹੁੰਚੇ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ। ਪੁਲਿਸ ਮੁਲਾਜ਼ਮਾਂ ਦੀ ਲਾਪਰਵਾਹੀ ਦੀ ਇਕ ਸ਼ਿਕਾਇਤ ਉਤੇ ਇੱਕ ਪੁਲਿਸ ਚੌਕੀ ਦੇ ਸਾਰੇ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਅਤੇ ਇੱਕ ਹੋਰ ਮਾਮਲੇ ਵਿੱਚ ਪੀਸੀਆਰ ਵੈਨ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਪੁਲਿਸ ਵਿਭਾਗ ਦੇ ਕਰਮਚਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਦਿੰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਅਣਗਹਿਲੀ ਜਾਂ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।