ਬੈਂਗਲੁਰੂ, 19 ਮਈ – ਕੋਰੋਨਾ ਮਹਾਂਮਾਰੀ ਦੌਰਾਨ ਕਰਨਾਟਕ ਸਰਕਾਰ ਨੇ 1200 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਘੋਸ਼ਣਾ ਕੀਤੀ ਹੈ। ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ ਯੇਦੀਯੁਰੱਪਾ ਨੇ ਕਿਹਾ ਕਿ ਫੁੱਲ ਉਤਪਾਦਕਾਂ, ਸਬਜ਼ੀਆ ਤੇ ਫਲ ਪੈਦਾ ਕਰਨ ਵਾਲੇ ਕਿਸਾਨਾਂ ਨੂੰ 10000 ਰੁਪਏ ਪ੍ਰਤੀ ਹੈਕਟੇਅਰ ਹਰ ਮਹੀਨੇ ਦਿੱਤਾ ਜਾਵੇਗਾ। ਆਟੋ, ਟੈਕਸੀ ਤੇ ਕੈਬ ਚਾਲਕਾਂ ਨੂੰ 3000 ਰੁਪਏ ਪ੍ਰਤੀ ਮਹੀਨਾ ਅਤੇ ਸਟਰੀਟ ਵੈਂਡਰਸ ਨੂੰ 2000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।