ਗੁਰਾਇਆ, 19 ਸਤੰਬਰ, (ਮੁਨੀਸ਼ ਬਾਵਾ )- ਫਰਿਸਨੋ ਅਮਰੀਕਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਪੰਜਾਬੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿੱਚ ਦੋ ਜਲੰਧਰ ਦੇ ਪਿੰਡ ਰੁੜਕਾ ਕਲ਼ਾਂ ਦੀਆਂ ਮਾਵਾਂ ਧੀਆਂ ਹਨ ਜਦਕਿ ਤੀਸਰਾ ਉਨ੍ਹਾਂ ਦਾ ਰਿਸ਼ਤੇਦਾਰ (ਕੁੜੀ ਦਾ ਸਹੁਰਾ) ਸੀ। ਜਿਨ੍ਹਾਂ ਦੀ ਪਛਾਣ ਬੀਬੀ ਬਲਵੀਰ ਕੌਰ ਜੋ ਪਿੰਡ ਰੁੜਕਾ ਕਲਾਂ ਤੋਂ ਬਲਾਕ ਸੰਮਤੀ ਮੈਂਬਰ ਵੀ ਰਹਿ ਚੁੱਕੇ ਹਨ ਪਤਨੀ ਬਲਜੀਤ ਸਿੰਘ ਸਾਬਕਾ ਤਹਿਸੀਲਦਾਰ, ਉਨ੍ਹਾਂ ਦੀ ਪੁੱਤਰੀ ਪ੍ਰੀਤਜੀਤ ਕੌਰ (ਉਮਰ ਕਰੀਬ 55 ਸਾਲ) ਅਤੇ ਅਜੀਤ ਸਿੰਘ ਰਾਣਾ ਵਾਸੀ ਜੱਸੋ ਮਾਜਰਾ ਸ਼ਾਮਿਲ ਹਨ। ਖਬਰ ਮਿਲਦੇ ਹੀ ਨਗਰ ਰੁੜਕਾ ਕਲਾਂ ਵਿੱਚ ਸ਼ੋਕ ਦੀ ਲਹਿਰ ਫੈਲ ਗਈ। ਸ. ਬਲਜੀਤ ਸਿੰਘ ਸਾਬਕਾ ਤਹਿਸੀਲਦਾਰ ਦਾ ਪਰਿਵਾਰ ਬਹੁਤ ਹੀ ਪੜਿਆ ਲਿਖਿਆ ਅਤੇ ਅਗਾਂਹ ਵਧੂ ਪਰਿਵਾਰ ਸੀ। ਜਿਨ੍ਹਾਂ ਦੀ ਇਲਾਕੇ ਨੂੰ ਬਹੁਤ ਵੱਡੀ ਦੇਣ ਹੈ। ਪਰਿਵਾਰ ਨੂੰ ਪਿਆ ਇਹ ਘਾਟਾ ਪੂਰੇ ਇਲਾਕੇ ਨੂੰ ਪਏ ਘਾਟੇ ਦੇ ਸਮਾਨ ਹੈ ਇਸ ਮੰਦਭਾਗੀ ਖਬਰ ਮਿਲਣ ਤੋਂ ਬਾਅਦ ਪੂਰਾ ਇਲਾਕਾ ਰਿਟਾਇਰਡ ਤਹਿਸੀਲਦਾਰ ਬਲਜੀਤ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ ।