ਫਗਵਾੜਾ :- ਫਗਵਾੜਾ ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਹੋਸਟਲ ਦੇ ਅੰਦਰ ਰਹਿ ਰਹੇ ਨੌਜਵਾਨ ਦੀ ਫਾਹਾ ਲੱਗੀ ਹਾਲਤ ਚ ਲਾਸ਼ ਮਿਲਣ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ।ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਚ ਬਿਜ਼ਨਸ ਮੈਨੇਜਮੈਂਟ ਦਾ ਵਿਦਿਆਰਥੀ ਹੈ ।ਗੱਲਬਾਤ ਕਰਦੇ ਹੋਏ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਤਨਾਮਪੁਰਾ ਫਗਵਾੜਾ ਦੇ ਐੱਸ ਐਚ ਓ ਇੰਸਪੈਕਟਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਹੋਸਟਲ ਦੇ ਅੰਦਰ ਇਕ ਨੌਜਵਾਨ ਦੀ ਫ਼ਾਹਾ ਲੱਗੀ ਹਾਲਤ ਚ ਲਾਸ਼ ਹੈ । ਉਨ੍ਹਾਂ ਦੱਸਿਆ ਕਿ ਪੁਲਸ ਨੇ ਮੌਕੇ ਤੇ ਪੁੱਜ ਕੇ ਮ੍ਰਿਤਕ ਨੌਜਵਾਨ ਜਿਸ ਦੀ ਪਛਾਣ ਅਗਿਨ ਐੱਸ ਦਲੀਪ ਪੁੱਤਰ ਐੱਸ ਦਲੀਪ ਮੂਲਵਾਸੀ ਕੇਰਲਾ ਹਾਲ ਵਾਸੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ । ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਹਰ ਪੱਖੋਂ ਡੂੰਘਾਈ ਨਾਲ ਜਾਂਚ ਕਰ ਰਹੀ ਹੈ । ਉਨ੍ਹਾਂ ਦੱਸਿਆ ਕਿ ਪੁਲਸ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਸੁਸਾਈਡ ਨੋਟ ਆਦਿ ਬਰਾਮਦ ਨਹੀਂ ਹੋਇਆ ਹੈ। ਸੂਤਰ ਦੱਸਦੇ ਹਨ ਕਿ ਇਸ ਆਪਣੇ ਸਾਥੀ ਵਿਦਿਆਰਥੀ ਦੀ ਮੌਤ ਤੋਂ ਬਾਅਦ ਅੰਦਰ ਵਿਦਿਆਰਥੀਆਂ ਦਾ ਗੁੱਸਾ ਸੱਤਵੇਂ ਅਸਮਾਨ ਤੇ ਸੀ ਜਿਨ੍ਹਾਂ ਵੱਲੋਂ ਯੂਨੀਵਰਸਿਟੀ ਵਿੱਚ ਭੰਨ ਤੋੜ ਵੀ ਕੀਤੀ ਗਈ ਅਤੇ ਵੱਖ ਵੱਖ ਜ਼ਿਲ੍ਹਿਆਂ ਦੀ ਪੁਲੀਸ ਨੂੰ ਵੀ ਸਥਿਤੀ ਨੂੰ ਕੰਟਰੋਲ ਕਰਨ ਲਈ ਯੂਨੀਵਰਸਿਟੀ ਵਿਚ ਤੈਨਾਤ ਕਰਨਾ ਪਿਆ ਤੜਕਸਾਰ ਸਥਿਤੀ ਕੰਟਰੋਲ ਵਿੱਚ ਹੋਣ ਦੀ ਗੱਲ ਪੁਲਸ ਅਧਿਕਾਰੀਆਂ ਅਤੇ ਐੱਸ ਡੀ ਐੱਮ ਫਗਵਾੜਾ ਵੱਲੋਂ ਕਈ ਜਾ ਰਹੀ ਹੈ ਜਿੱਥੇ ਐਸਐਚਓ ਵੱਲੋਂ ਕੋਈ ਵੀ ਸੁਸਾਈਡ ਨੋਟ ਨਾ ਮਿਲਣ ਦੀ ਗੱਲ ਕਹੀ ਜਾ ਰਹੀ ਸੀ ਉੱਥੇ ਹੀ ਤੜਕਸਾਰ ਡੀਐੱਸਪੀ ਫਗਵਾੜਾ ਅਤੇ ਐੱਸਡੀਐਮ ਫਗਵਾੜਾ ਵੱਲੋਂ ਸੁਸਾਈਡ ਨੋਟ ਮਿਲਣ ਦੀ ਗੱਲ ਕਹੀ ਗਈ ਹੈ ਉਧਰ ਡੀ ਐੱਸ ਪੀ ਫਗਵਾੜਾ ਵੱਲੋਂ ਕਿਹਾ ਗਿਆ ਹੈ ਕਿ ਵਿਦਿਆਰਥੀ ਨੇ ਆਪਣੇ ਸੁਸਾਈਡ ਨੋਟ ਵਿਚ ਆਪਣੀ ਮੌਤ ਦਾ ਕਾਰਨ ਪਰਿਵਾਰਕ ਪਰੇਸ਼ਾਨੀ ਦੱਸਿਆ ਹੈ