ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਦੇ ਲਾਹੌਰ ‘ਚ ਮੌਤ,ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ

ਦਿ ਟ੍ਰਿਬਿਊਨ ‘ਚ ਨਸ਼ਰ ਹੋਈ ਖਬਰ ਦੇ ਮੁਤਾਬਕ ਅਤਿ ਲੋੜੀਂਦੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਵਿੱਚ ਮੌਤ ਹੋ ਗਈ ਹੈ। ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਉਸਦੀ ਮੌਤ ਦੀ ਪੁਸ਼ਟੀ ਕੀਤੀ ਹੈ।ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਰਿੰਦਾ ਹਾਲ ਹੀ ਵਿੱਚ ਇੱਕ ਹੋਰ ਮੋਸਟ ਵਾਂਟੇਡ ਅੱਤਵਾਦੀ ਵਢੇਰਾ ਸਿੰਘ ਜੋ ਕਿ ਪਾਕਿਸਤਾਨ ਤੋਂ ਕੰਮ ਕਰਦਾ ਸੀ ਉਸ ਦੇ ਨਾਲੋ ਵੱਖ ਹੋ ਗਿਆ ਸੀ।ਦਰਅਸਲ ਰਿੰਦਾ ਭਾਰਤ ਤੋਂ ਭੱਜ ਕੇ ਪਾਕਿਸਤਾਨ ਵਿੱਚ ਚਲਾ ਗਿਆ ਸੀ । ਮਿਲੀ ਜਾਣਕਾਰੀ ਦੇ ਮੁਤਾਬਕ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਦੇ ਲਾਹੌਰ ਵਿੱਚ ਮੌਤ ਹੋਈ ਹੈ। ਰਿੰਦਾ ਦੀ ਮੌਤ ਲਾਹੌਰ ਦੇ ਇੱਕ ਹਸਪਤਾਲ ਵਿੱਚ ਹੋਣ ਦੀ ਜਾਣਕਾਰੀ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਓਵਰ ਡੋਜ਼ ਨਾਲ ਉਸ ਦੀ ਮੌਤ ਹੋਣ ਦਾ ਖ਼ਦਸ਼ਾ ਹੈ ।ਬੰਬੀਹਾ ਗਰੁੱਪ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਵਿੱਚ ਹਰਵਿੰਦਰ ਸਿੰਘ ਰਿੰਦਾ ਦਾ ਕਤਲ ਕੀਤਾ ਗਿਆ ਹੈ।ਜਸਪ੍ਰੀਤ ਜੱਸੀ ਨਾਮ ਤੋਂ ਇਹ ਪੋਸਟ ਪਾਈ ਗਈ ਹੈ । ਜਿਸ ਵਿੱਚ ਇਹ ਲਿਿਖਆ ਗਿਆ ਹੈ ਜੋ ਪਾਕਿਸਤਾਨ ਵਿੱਚ ਹਰਵਿੰਦਰ ਰਿੰਦਾ ਦਾ ਕਾਲ ਹੋਇਆ ਹੈ ਉਹ ਅਸੀਂ ਕਰਵਾਇਆ ਹੈ । ਰਿੰਦਾ ਨੂੰ ਸਾਡੇ ਹੀ ਵੀਰਾਂ ਨੇ ਪਾਕਿਸਤਾਨ ਵਿੱਚ ਸੈੱਟ ਕੀਤਾ ਸੀ।ਪਰ ਉਹ ਸਾਡੇ ਵਿਰੋਧੀ ਗਰੁੱਪਾਂ ਨਾਲ ਰਲ ਕੇ ਚਿੱਟੇ ਦਾ ਕੰਮ ਕਰਨ ਲੱਗ ਪਿਆ ਸੀ ਅਤੇ ਸਾਡੇ ਬੰਦਿਆਂ ਦਾ ਨੁਕਸਾਨ ਕਰ ਰਿਹਾ ਸੀ।ਸਾਡੇ ਵੀਰ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਇਸ ਨੇ ਹੀ ਗੋਲਡੀ ਹੋਣਾ ਨੂੰ ਹਥਿਆਰ ਦਿੱਤੇ ਸੀ।ਇਸ ਦਾ ਖਾਮਿਆਜਾ ਇਸ ਨੂੰ ਭੁਗਤਣਾ ਪਿਆ।ਹੋਰ ਵੀ ਬਹੁਤ ਮਾੜੀਆਂ ਇਸ ਬੰਦੇ ਨੇ ਕੀਤੀਆਂ । ਬਾਕੀ ਹੋਰ ਜੋ  ਨੇ ਜ਼ਿਆਦਾ ਸਮਾ ਨਹੀ ਲੱਗਦਾ ਕਿਸੇ ਵੀ ਦੇਸ਼ ਵਿੱਚ ਲੁੱਕ ਲਵੋ। ਹਾਲਾਂਕਿ ਇਸ ਦੇ ਬਾਰੇ ਸਰਕਾਰ ਵੱਲੋਂ ਜਾਂ ਖੁਫੀਆ ਏਜੰਸੀਆਂ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਖੁਫੀਆ ਏਜੰਸੀਆਂ ਨੂੰ ਇਸ ਨੂੰ ਲੈ ਕੇ ਵੀ ਨਜ਼ਰ ਰੱਖਣੀ ਪਏਗੀ ਕਿ ਕਿਤੇ ਇਹ ਅਫਵਾਹ ਤਾਂ ਨਹੀਂ ਫੈਲਾਈ ਗਈ ਕਿ ਮੌਤ ਦਾ ਨਾਟਕ ਰਚ ਕੇ ਕਿਸੇ ਹੋਰ ਨਾਂ ਤੋਂ ਫਿਰ ਪੰਜਾਬ ਵਿੱਚ ਅੱਤਵਾਦੀਆਂ ਸਰਗਰਮੀਆਂ ਨੂੰ ਅੰਜਾਮ ਦੇਣ ਨਾ ਲੱਗ ਜਾਵੇ।

Leave a Reply

Your email address will not be published. Required fields are marked *