ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਸਮੀਖਿਆ ਕਰਨ ਬਾਅਦ ਹੀ ਕੋਈ ਫੈਸਲਾ ਕੀਤਾ ਜਾਂਦਾ ਹੈ, ਲਿਹਾਜ਼ਾ ਦਾਸਤਾਨ-ਏ-ਸਰਹਿੰਦ ਫਿਲਮ ਚਲਾਉਣ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਦਾਸਤਾਨ-ਏ-ਸਰਹਿੰਦ ਫਿਲਮ ਦਾ ਮਾਮਲਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਰੌਸ਼ਨੀ ਵਿਚ ਸ਼੍ਰੋਮਣੀ ਕਮੇਟੀ ਸੁਚੇਤ ਹੈ। ਉਨ੍ਹਾਂ ਦਾ ਕਹਿਣਾ ਅਜਿਹੀ ਕੋਈ ਫਿਲਮ ਨਹੀਂ ਚੱਲੇਗੀ ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਕਮੇਟੀ ਨੇ ਫਿਲਮ ਦੀ ਪੂਰੀ ਸਮੀਖਿਆ ਕੀਤੀ ਅਤੇ ਫਿਲਮ ਨੂੰ ਚਲਾਉਣ ਲਈ ਪ੍ਰਵਾਨਗੀ ਨਹੀ ਂ ਦਿੱਤੀ ਜਾ ਸਕਦੀ ਹੈ।