ਪੰਜਾਬ ਤੋਂ ਵਿਦੇਸ਼ਾਂ ਨੂੰ ਜਾਣ ਵਾਲੇ ਅਤੇ ਵਿਦੇਸ਼ਾਂ ਤੋਂ ਪੰਜਾਬ ਨੂੰ ਆਉਣ ਵਾਲੇ ਲੋਕਾਂ ਨੂੰ ਹੁਣ ਇੱਥੇ ਆਉਣ ਵਿੱਚ ਕੋਈ ਪਰੇਸ਼ਾਨੀ ਨਹੀਂ ਹੋਵੇਗੀ । ਕਿਉਂਕਿ ਹੋਣ ਪੰਜਾਬ ਨੂੰ ਜਲਦ ਹੀ ਇੱਕ ਹੋਰ ਹਵਾਈ ਅੱਡਾ ਮਿਲਣ ਵਾਲਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਬਤ ਜਾਣਕਾਰੀ ਸਾਂਝੀ ਕੀਤੀ ਸੀ। ਹਲਵਾਰਾ ਏਅਰਪੋਰਟ ਦੇ ਟਰਮੀਨਲ ਦਾ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਅਤੇ ਹੋਰ ਕੰਮਾਂ ਲਈ ਪੰਜਾਬ ਸਰਕਾਰ ਦੇ ਵੱਲੋਂ 50 ਕਰੋੜ ਰੁਪਏ ਵੀ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਵਿਭਾਗ ਪੰਜਾਬ ਨੇ ਲੋਕ ਨਿਰਮਾਣ ਵਿਭਾਗ ਤੋਂ ਟਰਮੀਨਲ ਬਿਲਡਿੰਗ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਚਰਨਜੀਤ ਸਿੰਘ ਚੰਨੀ ਸਰਕਾਰ ਸਮੇਂ ਪਿਛਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕੰਸਟਰਕਸ਼ਨ ਕੰਪਨੀ ਨੇ ਉਸਾਰੀ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਅਤੇ ਕੰਪਨੀ ਨੇ ਕਰੀਬ ਪੰਜ ਫੀਸਦੀ ਕੰਮ ਪੂਰਾ ਕਰ ਲਿਆ ਸੀ ਪਰ ਮੁੜ ਚੰਨੀ ਸਰਕਾਰ ਨੇ ਕੰਪਨੀ ਨੂੰ ਕੋਈ ਫੰਡ ਜਾਰੀ ਨਹੀਂ ਕੀਤਾ ਸੀ ਜਿਸ ਕਾਰਨ ਉਨ੍ਹਾਂ ਨੇ ਕੰਮ ਬੰਦ ਕਰ ਦਿੱਤਾ। ਹੁਣ ਭਗਵੰਤ ਮਾਨ ਦੀ ਸਰਕਾਰ ਵੱਲੋਂ ਕੰਮ ਬਹਾਲੀ ਲਈ 50 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਏਅਰਪੋਰਟ ਟਰਮੀਨਲ ਦਾ ਕੰਮ ਮੁੜ ਲੋਕ ਨਿਰਮਾਣ ਵਿਭਾਗ ਨੇ ਸ਼ੁਰੂ ਕੀਤਾ ਗਿਆ ਹੈ। ਹਾਲਾਂਕਿ ਇਹ ਵੀ ਸਾਹਮਣੇ ਆਇਆ ਸੀ ਕਿ ਏਅਰਪੋਰਟ ਅਥਾਰਟੀ ਆਫ ਇੰਡੀਆ ਨਾਲ ਵੀ ਕੁਝ ਮਸਲੇ ਸਨ ਜਿਨ੍ਹਾਂ ਦੀ ਵਜ੍ਹਾ ਕਰਕੇ ਕੰਮ ਬੰਦ ਹੋ ਗਿਆ ਸੀ। ਹੁਣ ਇਹ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੰਮ ਮਾਰਚ 2023 ਤੱਕ ਪੂਰਾ ਕਰ ਲਿਆ ਜਾਵੇਗਾ।