ਪੰਜਾਬ ਸਿੱਖਿਆ ਵਿਭਾਗ ਨੇ ਬੱਚਿਆਂ ਨੂੰ ਸਕੂਲ ਟ੍ਰਿਪ ‘ਤੇ ਲਿਜਾਣ ਸਬੰਧੀ ਜਾਰੀ ਕੀਤੇ ਨਵੇਂ ਹੁਕਮ

ਬੱਚਿਆਂ ਨੂੰ ਟ੍ਰਿਪ ‘ਤੇ ਲੈ ਕੇ ਜਾਣ ਸਬੰਧੀ ਸਿੱਖਿਆ ਵਿਭਾਗ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਹ ਹੁਕਮ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਵੱਲੋਂ ਸਮੂਹ ਜਿ਼ਲ੍ਹਾ ਅਧਿਕਾਰੀਆਂ (ਐਲੀਮੈਂਟਰੀ ਸੈਕੰਡਰੀ) ਨੂੰ ਬੱਚਿਆਂ ਦੀ ਸੁਰੱਖਿਆ ਲਈ ਖਾਸ ਨਿਰਦੇਸ਼ ਵੀ ਦਿੱਤੇ ਗਏ ਹਨ। ਕਿਸੇ ਵੀ ਸਕੂਲ ਦੇ ਮੁਖੀ ਵੱਲੋਂ ਬੱਚਿਆਂ ਨੂੰ ਟ੍ਰਿਪ ‘ਤੇ ਲੈ ਕੇ ਜਾਣ ਲਈ ਹੁਣ ਆਪਣੇ ਜਿ਼ਲ੍ਹੇ ਦੇ ਸਿੱਖਿਆ ਅਧਿਕਾਰੀ ਤੋਂ ਮਨਜੂਰੀ ਲੈਣੀ ਹੋਵੇਗੀ। ਇਸਦੇ ਨਾਲ ਹੀ ਬੱਚਿਆਂ ਦੇ ਮਾਪਿਆਂ ਤੋਂ ਵੀ ਇਸ ਸਬੰਧੀ ਲਿਖਤੀ ਰੂਪ ਵਿੱਚ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਟ੍ਰਿਪ ਖ਼ਾਸ ਤੌਰ ‘ਤੇ ਬੱਚਿਆਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਵਾਲਾ ਹੋਣਾ ਚਾਹੀਦਾ ਹੈ। ਬੱਚਿਆਂ ਕੋਲ ਪਛਾਣ ਪੱਤਰ ਵੀ ਲਾਜ਼ਮੀ ਕੀਤਾ ਗਿਆ ਹੈ। ਨਾਲ ਹੀ ਇੱਕ ਪ੍ਰੋਫਾਰਮੇ ਰਾਹੀਂ ਬੱਚਿਆਂ ਦੇ ਮਾਤਾ ਪਿਤਾ ਦੇ ਨਾਂਅ ਤੋਂ ਲੈ ਕੇ ਘਰ ਦਾ ਪਤਾ ਟੂਰ ‘ਤੇ ਨਾਲ ਜਾਣ ਵਾਲੇ ਅਧਿਆਪਕ ਕੋਲ ਹੋਣਾ ਜ਼ਰੂਰੀ ਹੋਵੇਗੀ । ਜਾਰੀ ਹੁਕਮਾਂ ਅਨੁਸਾਰ ਜਿਹੜੀ ਥਾਂ ‘ਤੇ ਟ੍ਰਿਪ ਲੈ ਕੇ ਜਾਣਾ ਹੈ ਪਹਿਲਾਂ ਉਸ ਇਲਾਕੇ ਦੀ ਸਬੰਧਤ ਅਥਾਰਿਟੀ ਨੂੰ ਵੀ ਸੂਚਿਤ ਕੀਤਾ ਜਾਣਾ ਚਾਹੀਦਾ ਹੈ।

Leave a Reply

Your email address will not be published. Required fields are marked *