ਫਰੀਦਕੋਟ ਦੇ ਨੈਸ਼ਨਲ ਹਾਈਵੇਅ ਉੱਤੇ ਅਣਮਿੱਥੇ ਸਮੇਂ ਲਈ ਹੜਤਾਲ ਉੱਤੇ ਬੈਠੇ ਕਿਸਾਨਾਂ ਨਾਲ ਪ੍ਰਸ਼ਾਸਨ ਨੇ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਹਰਦਿੱਤ ਸੇਖੋਂ ਨੇ ਵੀ ਕਿਸਾਨਾਂ ਨਾਲ ਗੱਲਬਾਤ ਕੀਤੀ ਪਰ ਕਿਸਾਨਾਂ ਨਾਲ ਕੋਈ ਸਹਿਮਤੀ ਨਹੀਂ ਬਣ ਸਕੀ। ਕਿਸਾਨ ਯੂਨੀਅਨ ਦੇ ਸੂਬਾਈ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 6ਵਾਂ ਦਿਨ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਖੇਤੀਬਾੜੀ ਮੰਤਰੀ ਦੇ ਮੀਟਿੰਗ ਲਈ ਆਉਣ ਬਾਰੇ ਪਹਿਲਾਂ ਕੋਈ ਜਾਣਕਾਰੀ ਨਹੀਂ ਸੀ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ ਕਿਉਂਕਿ ਪਿਛਲੇ ਦਿਨੀਂ ਸੀਐਮ ਮਾਨ ਨੇ ਕਿਹਾ ਸੀ ਕਿ ਕੁਝ ਕਿਸਾਨ ਜਥੇਬੰਦੀਆਂ ਫੰਡ ਇਕੱਠਾ ਕਰਨ ਲਈ ਧਰਨੇ ‘ਤੇ ਬੈਠ ਜਾਂਦੀਆਂ ਹਨ। ਮੁੱਖ ਮੰਤਰੀ ਦੀ ਇਸ ਗੱਲ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਰੋਸ ਹੈ।