ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਸਿਫਾਰਿਸ਼ ਕਰੇਗੀ ਹਾਲਾਕਿ ‘ਆਪ’ ਇਹਨਾਂ ਚੋਣਾਂ ਵਿਚ ਸਿੱਧੇ ਤੌਰ ਤੇ ਹਿੱਸਾ ਨਹੀਂ ਲਵੇਗੀ ਪਰ ਉਹ ਆਪਣੇ ਕਰੀਬੀ ਸਮਰਥਕਾਂ ਦਾ ਸਾਥ ਦੇਵੇਗੀ ਸਰਕਾਰ ਨੇ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਦੀ ਅਕਾਲੀ ਦਲ ਅੰਮ੍ਰਿਤਸਰ ਦੀ ਮੰਗ ਨੂੰ ਆਧਾਰ ਬਣਾਇਆ ਹੈ ਅਕਾਲੀ ਦਲ ਅੰਮ੍ਰਿਤਸਰ ਨੇ ਕੁੱਝ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਸੀ ਕਿ ਐਸ.ਜੀ.ਪੀ.ਸੀ ਚੋਣਾਂ ਲਈ ਗੁਰਸਿੱਖ ਵੋਟਰਾਂ ਦੀ ਸੂਚੀ ਤਿਆਰ ਕਰਵਾਈ ਜਾਵੇ ਅਤੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਵਾਈਆਂ ਜਾਣ
ਹਾਲਾਕਿ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਦਾ ਕੰਮ ਗੁਰਦੁਆਰਾ ਕਮਿਸ਼ਨ ਵੱਲੋਂ ਕੀਤਾ ਜਾਂਦਾ ਹੈ ਅਤੇ ਵੋਟਰ ਸੂਚੀਆਂ ਦਾ ਕੰਮ ਵੀ ਕਮਿਸ਼ਨ ਦੇ ਹੱਥਾਂ ਵਿੱਚ ਹੈ ਪਰ ਮੁੱਖ ਮੰਤਰੀ ਦਫ਼ਤਰ ਨੇ ਇਸ ਸਬੰਧੀ ਪੰਜਾਬ ਦੇ ਚੋਣ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਵੀ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਉਹਨਾਂ ਦਾ ਇਸ ਮਾਮਲੇ ਵਿੱਚ ਕੋਈ ਕੰਮ ਹੈ ਤਾਂ ਉਹ ਵੀ ਪੂਰਾ ਕਰਨ ਮੁੱਖ ਮੰਤਰੀ ਦਫਤਰ ਨੇ ਇਹ ਵੀ ਲਿਖਿਆ ਹੈ ਕਿ ਇਸ ਮਾਮਲੇ ਵਿੱਚ ਅੱਗੇ ਜੋ ਵੀ ਕਾਰਵਾਈ ਕੀਤੀ ਜਾਣੀ ਹੈ ਕੀਤੀ ਜਾਵੇ ਇਹ ਮੰਗ ਪਹਿਲਾਂ ਸਰਕਾਰ ਰਾਹੀਂ ਗੁਰਦੁਆਰਾ ਕਮਿਸ਼ਨ ਅਤੇ ਫਿਰ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਜਾ ਰਹੀ ਹੈ