ਪੰਜਾਬੀ ਫ਼ਿਲਮ ਡਾਇਰੈਕਟਰ ਅਤੇ ਰੇਡੀਓ ਜੌਕੀ ਸੁਖਦੀਪ ਸਿੰਘ ਉਰਫ਼ ਸੁੱਖੀ ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਦਿਨੀਂ ਜਲੰਧਰ ਵਿੱਚ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਅੱਜ ਹਸਪਤਾਲ ਵਿੱਚ ਆਖਰੀ ਸਾਹ ਲਿਆ। ਸੁਖਦੀਪ ਸੁੱਖੀ ਆਪਣੇ ਕਾਲਜ ਦੇ ਦਿਨਾਂ ਤੋਂ ਹੀ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਸੀ। ਉਨ੍ਹਾਂ ਨੇ ਕਾਲਜ ਦੇ ਸਮੇਂ ਤੋਂ ਹੀ ਸਟੇਜ ਪੇਸ਼ਕਾਰੀ ਕਰਨੀ ਸ਼ੁਰੂ ਕਰ ਦਿੱਤੀ ਸੀ। ਕਾਲਜ ਤੋਂ ਬਾਅਦ ਸੁੱਖੀ ਨੇ ਇੱਕ ਰੇਡੀਓ ਜੌਕੀ ਦੇ ਨਾਲ-ਨਾਲ ਫਿਲਮਾਂ ਵਿੱਚ ਐਕਸ਼ਨ ਅਤੇ ਨਿਰਦੇਸ਼ਨ ਵਿੱਚ ਕੰਮ ਕੀਤਾ। 23 ਨਵੰਬਰ ਦੀ ਰਾਤ ਨੂੰ ਜਲੰਧਰ ‘ਚ ਹੋਏ ਹਾਦਸੇ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖਮੀ ਹਾਲਤ ‘ਚ ਜਲੰਧਰ ਦੇ ਜੌਹਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਦੇਰ ਰਾਤ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ।