ਫਰੀਦਕੋਟ :ਬੀਤੀ ਦੇਰ ਰਾਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹੜਤਾਲ ਖਤਮ ਕਰਵਾਈ । ਉਨ੍ਹਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਇਸ ਮੌਕੇ ਆਪਣੇ ਹੱਥੀਂ ਜੂਸ ਪਿਆ ਕੇ ਮਰਨ ਵਰਤ ਤੁੜਵਾਇਆ, ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਪੰਜਾਬ ਵਿੱਚ ਕਿਸਾਨਾਂ ਵੱਲੋਂ ਲਗਾਏ ਸਾਰੇ ਧਰਨੇ ਸ਼ੁੱਕਰਵਾਰ ਖਤਮ ਕਰ ਦਿੱਤੇ ਜਾਣਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪਪੂਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਸਨ। ਜਿਨ੍ਹਾਂ ਨੂੰ ਦੇਰ ਰਾਤ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਫਰੀਦਕੋਟ ਵਿਖੇ ਜਗਜੀਤ ਸਿੰਘ ਡੱਲੇਵਾਲ ਦੇ ਕੋਲ ਪਹੁੰਚੇ ਅਤੇ ਉਨ੍ਹਾਂ ਦਾ ਮਰਨ ਵਰਤ ਖੁਲ੍ਹਵਾਇਆ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਸਾਰੀਆਂ ਫਸਲਾਂ ਲਈ ਕਨੂੰਨੀ ਤੌਰ ‘ਤੇ MSP @C2+50% ਹੋਣ ਅਤੇ ਇੱਕ ਵਿਆਪਕ ਕਰਜ਼ਾ ਮੁਆਫ਼ੀ ਸਕੀਮ। ਨਾਲ ਹੀ ਬਿਜਲੀ ਸੋਧ ਬਿੱਲ 2022 ਦੀ ਵਾਪਸੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।