ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀਆਂ ਮੁਸ਼ਕਲਾਂ ਵਿੱਚ ਵਾਧਾ। ਵਿਜੀਲੈਂਸ ਬਿਊਰੋ ਵੱਲੋਂ ਕਾਂਗਰਸੀ ਆਗੂ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਓਪੀ ਸੋਨੀ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਵਾਬ ਤਲਬ ਕੀਤਾ ਹੈ। ਐਸਐਸਪੀ ਵਰਿੰਦਰ ਸਿੰਘ ਨੇ ਇਸ ਸਬੰਧੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਨੂੰ ਸ਼ਨੀਵਾਰ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। ਵਿਜੀਲੈਂਸ ਓਪੀ ਸੋਨੀ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਪੁੱਛਗਿੱਛ ਕਰ ਸਕਦੀ ਹੈ