ਪੰਜਾਬ ਸਰਕਾਰ ਦੇ ਰਿਸ਼ਵਤਖੋਰੀ ਹੈਲਪਲਾਈਨ ਨੰਬਰ ਤੋਂ ਬਾਅਦ ਹੁਣ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੁਲਿਸ ਫੋਰਸ ਵਿੱਚ ਰਿਸ਼ਵਤਖੋਰੀ ਖਿਲਾਫ ਇੱਕ ਹੈਲਪਲਾਈਨ ਨੰਬਰ +91-7696-181-181 ਜਾਰੀ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਜੇਕਰ ਕੋਈ ਪੁਲਿਸ ਮੁਲਾਜ਼ਮ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀ.ਸੀ.ਸੀ.) ਜਾਂ ਕਿਸੇ ਵੀ ਤਰ੍ਹਾਂ ਦੀ ਤਸਦੀਕ ਲਈ ਕਿਸੇ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ, ਇਸ ਨੰਬਰ ‘ਤੇ ਕਾਲ ਕਰਕੇ ਜਾਂ ਮੈਸੇਜ ਭੇਜ ਕੇ ਰਿਪੋਰਟ ਕੀਤੀ ਜਾ ਸਕਦੀ ਹੈ। ਪੁਲਿਸ ਅਧਿਕਾਰੀ ਤੁਰੰਤ ਕਾਰਵਾਈ ਕਰਨਗੇ। ਲੋਕ ਉਕਤ ਹੈਲਪਲਾਈਨ ਨੰਬਰ ‘ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਨੂੰ ਸੂਚਿਤ ਕਰ ਸਕਦੇ ਹਨ। ਇਸ ਤੋਂ ਇਲਾਵਾ ਸਿੱਧੇ ਸਬੂਤਾਂ, ਆਡੀਓ-ਵੀਡੀਓ ਰਿਕਾਰਡਿੰਗ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਇਸ ਈ-ਮੇਲ: cad.pphq@punjabpolice.gov.in ‘ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਤਾਂ ਜੋ ਕਿਸੇ ਵੀ ਕਾਰਨ ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਜਾ ਸਕੇ।